First Aid First

Call Directions Contact the practice

First Aid First For Health, Safety & First Aid Awareness.

ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੇ ਬਾਨੀ ਵਿਜੇ ਭੱਟ ਅਤੇ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੀ ਪ੍ਰੇਰਣਾ ਅਤੇ ਸਹਿਯੋਗ ਨਾਲ ਸਾਵਨ ਕਿਰਪਾਲ ਰੂਹਾਨੀ ਮਿਸ...
26/07/2026

ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੇ ਬਾਨੀ ਵਿਜੇ ਭੱਟ ਅਤੇ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੀ ਪ੍ਰੇਰਣਾ ਅਤੇ ਸਹਿਯੋਗ ਨਾਲ ਸਾਵਨ ਕਿਰਪਾਲ ਰੂਹਾਨੀ ਮਿਸ਼ਨ ਵੱਲੋਂ ਕਿਰਪਾਲ ਆਸ਼ਰਮ ਬਠਿੰਡਾ ਵਿਖੇ ਇੱਕ ਸਵੈਇਛੁਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਵਲ ਹਸਪਤਾਲ ਰਾਮਪੁਰਾ ਫੂਲ ਤੋਂ ਪਹੁੰਚੀ ਬਲੱਡ ਬੈਂਕ ਟੀਮ ਨੇ 27 ਯੂਨਿਟਾਂ ਖੂਨ ਇਕੱਤਰ ਕੀਤਾ। ਕੈਂਪ ਵਿੱਚ ਮਿਸ਼ਨ ਨਾਲ ਜੁੜੇ ਸਤਸੰਗੀ ਭੈਣਾਂ ਅਤੇ ਭਰਾਵਾਂ ਨੇ ਪੂਰੇ ਉਤਸ਼ਾਹ ਨਾਲ ਖੂਨਦਾਨ ਕੀਤਾ। ਮਿਸ਼ਨ ਦੇ ਸੇਵਾਦਾਰ ਸ਼੍ਰੀ ਦਾਨੇਵਾਲੀਆ ਜੀ ਅਤੇ ਮੈਨੇਜਮੈਂਟ ਵੱਲੋਂ ਟੀਮ ਦਾ ਧੰਨਵਾਦ ਕੀਤਾ ਗਿਆ। ਰੈੱਡ ਕਰਾਸ ਸੁਸਾਇਟੀ ਵੱਲੋਂ ਮੈਨੇਜਮੈਂਟ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਆਈਏਐੱਸ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਦ...
26/07/2026

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈੱਡ ਕਰਾਸ ਸੁਸਾਇਟੀ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਆਈਏਐੱਸ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ ਬਾਂਸਲ ਜੀ ਦੀ ਅਗਵਾਈ ਹੇਠ
ਡਿਪਟੀ ਡਾਇਰੈਕਟਰ ਫੈਕਟਰੀਜ਼ ਇੰਜ.ਵਿਸ਼ਾਲ ਸਿੰਗਲਾ ਦੇ ਸਹਿਯੋਗ ਨਾਲ ਐੱਚਐੱਮਈਐੱਲ ਰਾਮਾਂ ਰਿਫਾਈਨਰੀ ਵੱਲੋਂ ਰਿਫਾਈਨਰੀ ਦੇ ਟ੍ਰੇਨਿੰਗ ਹਾਲ ਵਿੱਚ ਦੋ ਰੋਜ਼ਾ ਉਦਯੋਗਿਕ ਸੁਰੱਖਿਆ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਰੈੱਡ ਕਰਾਸ ਸੁਸਾਇਟੀ ਬਠਿੰਡਾ ਦੇ ਫਸਟ ਏਡ ਮਾਸਟਰ ਟ੍ਰੇਨਰ ਨਰੇਸ਼ ਪਠਾਣੀਆ ਨੇ ਵਰਕਰਾਂ ਨੂੰ ਮੁੱਢਲੀ ਸਹਾਇਤਾ (ਫਸਟ ਏਡ) ਤਕਨੀਕਾਂ ਬਾਰੇ ਸਿਖਲਾਈ ਦਿੱਤੀ। ਉਨ੍ਹਾਂ ਹਾਦਸਿਆਂ ਦੀ ਸਥਿਤੀ ਵਿੱਚ ਜ਼ਖ਼ਮੀ ਵਿਅਕਤੀਆਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਲਈ ਸੀਪੀਆਰ (CPR) ਅਤੇ ਐਮਰਜੈਂਸੀ ਸਥਿਤੀਆਂ ਵਿੱਚ ਅਪਣਾਈਆਂ ਜਾਣ ਵਾਲੀਆਂ ਜ਼ਰੂਰੀ ਪ੍ਰਕਿਰਿਆਵਾਂ ਦੀ ਜਾਣਕਾਰੀ ਵੀ ਦਿੱਤੀ।

ਸਮਾਜ ਸੇਵੀ ਬੀਰਬਲ ਬਾਂਸਲ ਅਤੇ ਰੈਡ ਕਰਾਸ ਸੁਸਾਇਟੀ ਬਠਿੰਡਾ ਦੀ ਪ੍ਰੇਰਣਾ ਅਤੇ ਸਹਿਯੋਗ ਨਾਲ ਆਰਬੀਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵੱਲੋਂ ਇੱ...
26/07/2026

ਸਮਾਜ ਸੇਵੀ ਬੀਰਬਲ ਬਾਂਸਲ ਅਤੇ ਰੈਡ ਕਰਾਸ ਸੁਸਾਇਟੀ ਬਠਿੰਡਾ ਦੀ ਪ੍ਰੇਰਣਾ ਅਤੇ ਸਹਿਯੋਗ ਨਾਲ ਆਰਬੀਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵੱਲੋਂ ਇੱਕ ਸਵੈਇਛੁਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਵਲ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਟੀਮ ਨੇ 25 ਯੂਨਿਟਾਂ ਖੂਨ ਇਕੱਤਰ ਕੀਤਾ। ਰੈੱਡ ਕਰਾਸ ਸੁਸਾਇਟੀ ਵੱਲੋਂ ਸਕੂਲ ਮੈਨੇਜਮੈਂਟ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਆਈਏਐੱਸ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਰ...
24/07/2026

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਆਈਏਐੱਸ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ ਬਾਂਸਲ ਜੀ ਦੀ ਅਗਵਾਈ ਹੇਠ ਬਠਿੰਡਾ ਜ਼ਿਲ੍ਹੇ ਦੇ 5 ਲੋੜਵੰਦ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਅਤੇ ਇੱਕ ਦਿਵਿਆਂਗ ਨੂੰ ਟਰਾਈ ਸਾਈਕਲ ਦੇ ਕੇ ਮੱਦਦ ਕੀਤੀ ਗਈ ।

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਆਈਏਐੱਸ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਰ...
11/07/2026

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਆਈਏਐੱਸ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ ਬਾਂਸਲ ਜੀ ਦੀ ਅਗਵਾਈ ਹੇਠ ਪੈੱਨਕਾਰਬੋ ਗ੍ਰੀਨਫਿਯੂਲ ਪ੍ਰਾਈਵੇਟ ਲਿਮਟਿਡ ਤਲਵੰਡੀ ਸਾਬੋ ਵਿਖੇ ਮੁਲਾਜ਼ਮਾਂ ਨੂੰ ਫਸਟ ਏਡ ਟ੍ਰੇਨਿੰਗ ਦਿੱਤੀ ਗਈ। ਜਿਸ ਵਿੱਚ ਰੈੱਡ ਕਰਾਸ ਸੁਸਾਇਟੀ ਤੋਂ ਪਹੁੰਚੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆਂ ਅਤੇ ਸਹਿਯੋਗੀ ਟੀਮ ਮੈਂਬਰ ਸੰਦੀਪ ਕੁਮਾਰ ਨੇ ਵਰਕਰਾਂ ਨੂੰ ਹਾਦਸਿਆਂ ਦੌਰਾਨ ਫੱਟੜਾਂ ਨੂੰ ਬਚਾਉਣ, ਸੀਪੀਆਰ, ਪੱਟੀਆਂ ਕਰਨ, ਗਰਮੀਂ ਜਾਂ ਲੂ ਲੱਗਣ, ਸਨੇਕ ਬਾਈਟ ਅਤੇ ਬੇਹੋਸ਼ੀ ਦੌਰਾਨ ਦਿੱਤੀ ਜਾਣ ਵਾਲੀ ਫਸਟ ਏਡ ਦੀ ਜਾਣਕਾਰੀ ਦਿੱਤੀ। ਉਨ੍ਹਾਂ ਵਰਕਰਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਵੀ ਕੀਤਾ।

19/05/2026

ਲੂ ਤੋਂ ਬਚਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ- ਨਰੇਸ਼ ਪਠਾਣੀਆ, ਫਸਟ ਏਡ ਟ੍ਰੇਨਰ, ਰੈੱਡ ਕਰਾਸ ਸੁਸਾਇਟੀ, ਬਠਿੰਡਾ

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੋਸਾਇਟੀ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਆਈਏਐਸ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਰਸ...
08/05/2026

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੋਸਾਇਟੀ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਆਈਏਐਸ ਅਤੇ ਸਕੱਤਰ ਰੈੱਡ ਕਰਾਸ ਸੁਸਾਇਟੀ ਦਰਸ਼ਨ ਕੁਮਾਰ ਬਾਂਸਲ ਜੀ ਦੀ ਅਗਵਾਈ ਹੇਠ ਬਾਬਾ ਫ਼ਰੀਦ ਗਰੁੱਪ ਆੱਫ ਇੰਸਟੀਚਿਊਸ਼ਨਜ ਦਿਓਣ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ। ਜਿਸ ਵਿੱਚ ਰੈੱਡ ਕਰਾਸ ਸੁਸਾਇਟੀ ਤੋਂ ਪਹੁੰਚੇ ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆਂ ਨੇ ਵਿਦਿਆਰਥੀਆਂ ਨੂੰ ਫ਼ਸਟ ਏਡ ਦੀ ਬੇਸਿਕ ਸਿਖਲਾਈ ਦਿੱਤੀ ਅਤੇ ਰੈੱਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਵੀ ਕੀਤਾ।

18/01/2026

ਧੁੰਦ ਵਿੱਚ ਸੁਰੱਖਿਅਤ ਅਤੇ ਸਮਝਦਾਰੀ ਨਾਲ ਗੱਡੀ ਚਲਾਓ! ਸਪੀਡ ਹੌਲੀ ਰੱਖੋ, ਆਪਣੀ ਲੇਨ ਵਿੱਚ ਰਹੋ ਅਤੇ ਲਾਪਰਵਾਹੀ ਨਾਲ ਓਵਰਟੇਕਿੰਗ ਤੋਂ ਬਚੋ-
ਨਰੇਸ਼ ਪਠਾਣੀਆਂ, ਫ਼ਸਟ ਏਡ ਮਾਸਟਰ ਟ੍ਰੇਨਰ, ਬਠਿੰਡਾ ।

08/01/2026

ਸਰਦੀਆਂ ਵਿੱਚ ਗੈਸ ਗੀਜਰਾਂ ਅਤੇ ਕੋਲੇ ਵਾਲੀਆਂ ਅੰਗੀਠੀਆਂ ਦੀ ਵਰਤੋ ਦੌਰਾਨ ਰਹੋ ਸਾਵਧਾਨ- ਨਰੇਸ਼ ਪਠਾਣੀਆਂ, ਫਸਟ ਏਡ ਮਾਸਟਰ ਟ੍ਰੇਨਰ, ਬਠਿੰਡਾ।

Address

Bathinda
151001

Telephone

+ 91-9855700157

Website

Alerts

Be the first to know and let us send you an email when First Aid First posts news and promotions. Your email address will not be used for any other purpose, and you can unsubscribe at any time.

Contact The Practice

Send a message to First Aid First:

Shortcuts

Share